
ਜ਼ਬੂਰ 98
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 98 ਕੌਮਾਂ ਸਾਹਮਣੇ ਜਨਤਕ ਤੌਰ ਤੇ ਪ੍ਰਗਟ ਹੋਈ ਅਦਭੁਤ ਜਿੱਤ ਦਾ ਜਸ਼ਨ ਮਨਾਉਂਦਾ ਹੈ। ਬਰਬਤ, ਤੁਰ੍ਹੀਆਂ, ਸਮੁੰਦਰ, ਨਦੀਆਂ ਤੇ ਪਰਬਤ ਇੱਕ ਖੁਸ਼ੀ ਭਰਿਆ ਸਮੂਹ ਬਣਾਉਂਦੇ ਹਨ ਜੋ ਨਿਆਂਈ ਹਾਕਮ ਦਾ ਸਵਾਗਤ ਕਰਦਾ ਜੋ ਸੰਸਾਰ ਦਾ ਨਿਆਂ ਨਿਰਪੱਖਤਾ ਨਾਲ ਕਰਦਾ ਹੈ।
ਨਵਾਂ ਗੀਤਜਿੱਤਸ੍ਰਿਸ਼ਟੀਨਿਆਂ
1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.