A woman in a vineyard looking toward her beloved approaching with a flock

ਸਰੇਸ਼ਟ ਗੀਤ 1

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਔਰਤ ਆਪਣੇ ਪ੍ਰੇਮੀ ਲਈ ਤਾਂਘਦੀ ਤੇ ਉਸ ਦੇ ਪਿਆਰ, ਖ਼ੁਸ਼ਬੂ ਤੇ ਨਾਮ ਦਾ ਜਸ਼ਨ ਮਨਾਉਂਦੀ ਹੈ। ਉਹ ਧੁੱਪ ਨਾਲ ਕਾਲੀ ਹੋਈ ਸੁੰਦਰਤਾ ਤੇ ਅੰਗੂਰੀ ਬਾਗ਼ ਦੀ ਮਜ਼ਦੂਰੀ ਬਾਰੇ ਇਮਾਨਦਾਰੀ ਨਾਲ ਬੋਲਦੀ, ਫਿਰ ਇੱਜੜਾਂ ਵਿਚਕਾਰ ਉਸ ਨੂੰ ਭਾਲਦੀ ਹੈ। ਪ੍ਰੇਮੀ ਗਹਿਣਿਆਂ, ਖ਼ੁਸ਼ਬੂ, ਹਰੇ ਖੇਤਾਂ, ਦਿਆਰ ਤੇ ਸਰੂ ਦੀਆਂ ਤਸਵੀਰਾਂ ਹੇਠ ਪ੍ਰਸ਼ੰਸਾ ਦਾ ਵਟਾਂਦਰਾ ਕਰਦੇ ਹਨ।
ਤਾਂਘਆਪਸੀ ਪ੍ਰਸ਼ੰਸਾਸੁੰਦਰਤਾਅੰਗੂਰੀ ਬਾਗ਼ਸੰਬੰਧ
1ਸੁਲੇਮਾਨ ਦਾ ਸਰੇਸ਼ਟ ਗੀਤ।
2ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
3ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।
4ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
5ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
6ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
7ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
8ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।
9ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l
10ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।
11ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।
12ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ।
13ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
14ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
15ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।
16ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।
17ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.