A couple walking together through a fruitful vineyard with palms and pomegranates

ਸਰੇਸ਼ਟ ਗੀਤ 7

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਪ੍ਰੇਮੀ ਔਰਤ ਦੀ ਸੁੰਦਰਤਾ ਦਾ ਜਸ਼ਨ ਕਾਰੀਗਰੀ, ਖੇਤਾਂ, ਬੁਰਜਾਂ, ਖਜੂਰਾਂ, ਫਲ ਤੇ ਦਾਖ਼ਰਸ ਦੀਆਂ ਤਸਵੀਰਾਂ ਰਾਹੀਂ ਮਨਾਉਂਦਾ ਹੈ। ਉਹ ਭਰੋਸੇ ਨਾਲ ਪੁਸ਼ਟੀ ਕਰਦੀ ਹੈ ਉਹ ਉਸ ਦੀ ਹੈ ਤੇ ਉਸ ਦੀ ਇੱਛਾ ਸਵੀਕਾਰਦੀ ਹੈ। ਇਕੱਠੇ ਉਹ ਪੇਂਡੂ ਇਲਾਕੇ, ਪਿੰਡ, ਅੰਗੂਰੀ ਬਾਗ਼ ਤੇ ਫੁੱਲਾਂ ਨੂੰ ਪਿਆਰ ਸਾਂਝਾ ਕਰਨ ਲਈ ਚੁਣਦੇ ਹਨ।
ਆਪਸੀ ਇੱਛਾਸੁੰਦਰਤਾਸੰਬੰਧਫਲਦਾਰਤਾਸਾਂਝਾ ਸਫ਼ਰ
1ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।
2ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
3ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
4ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
5ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
6ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!
7ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
8ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
9ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
10ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
11ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।
12ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
13ਦੂਦਾਂ ਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.