A golden lampstand with seven flames and a bowl stands between two olive trees above Zerubbabel and workers rebuilding the temple

ਜ਼ਕਰਯਾਹ 4

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਕਰਯਾਹ ਸੋਨੇ ਦੀ ਦੀਵਟ ਵੇਖਦਾ ਸੱਤ ਦੀਵਿਆਂ ਨਾਲ, ਦੋ ਜ਼ੈਤੂਨ ਦੇ ਦਰੱਖਤਾਂ ਦੁਆਰਾ ਪੋਸ਼ਿਤ। ਦਰਸ਼ਨ ਜ਼ਰੁੱਬਾਬਲ ਨੂੰ ਭਰੋਸਾ ਦਿਵਾਉਂਦਾ ਹੈ ਕਿ ਮੰਦਰ ਮਨੁੱਖੀ ਤਾਕਤ ਨਾਲ ਨਹੀਂ ਸਗੋਂ ਆਤਮਾ ਨਾਲ ਪੂਰਾ ਹੋਵੇਗਾ। ਵੱਡਾ ਪਰਬਤ ਪੱਧਰਾ ਬਣਦਾ, ਛੋਟੀ ਸ਼ੁਰੂਆਤ ਦਾ ਆਦਰ ਹੁੰਦਾ, ਤੇ ਦੋ ਮਸਹ ਕੀਤੇ ਸੇਵਕ ਨਾਲ ਖੜ੍ਹਦੇ ਹਨ।
ਪਵਿੱਤਰ ਆਤਮਾਦੀਵਟਮੰਦਰਜ਼ਰੁੱਬਾਬਲ
1ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਗੂੰ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ।
2ਉਸ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਦੇਖਿਆ ਤਾਂ ਵੇਖੋ, ਇੱਕ ਸ਼ਮਾਦਾਨ ਸੰਪੂਰਣ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ, ਉਸ ਉੱਤੇ ਸੱਤ ਦੀਵੇ ਸਨ ਅਤੇ ਉਹਨਾਂ ਦੀਵਿਆਂ ਲਈ ਸੱਤ-ਸੱਤ ਨਾਲੀਆਂ ਸਨ, ਜਿਹੜੀਆਂ ਉਸ ਦੇ ਸਿਰ ਉੱਤੇ ਸਨ।
3ਉਸ ਦੇ ਕੋਲ ਜ਼ੈਤੂਨ ਦੇ ਦੋ ਦਰੱਖਤ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਸਨ।
4ਫੇਰ ਮੈਂ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕਿ ਹੇ ਮਾਲਕ, ਇਹ ਕੀ ਹਨ?
5ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਨਹੀਂ, ਮੇਰੇ ਪ੍ਰਭੂ।
6ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।
7ਹੇ ਵੱਡੇ ਪਰਬਤ, ਤੂੰ ਕੀ ਹੈਂ? ਤੂੰ ਜ਼ਰੂੱਬਾਬਲ ਦੇ ਅੱਗੇ ਮੈਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!
8ਤਾਂ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
9ਜ਼ਰੂੱਬਾਬਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਇਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਗਾ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
10ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੂੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ।
11ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ?
12ਫੇਰ ਦੂਜੀ ਵਾਰ ਮੈਂ ਉਸ ਨੂੰ ਕਿਹਾ ਕਿ ਜ਼ੈਤੂਨ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਹੈ?
13ਉਸ ਮੈਨੂੰ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਹੇ ਮੇਰੇ ਪ੍ਰਭੂ, ਨਹੀਂ
14ਉਸ ਕਿਹਾ, ਇਹ ਤੇਲ ਨਾਲ ਮਸਹ ਹੋਏ ਦੋ ਪੁਰਖ ਹਨ, ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.